ਰਾਜਨੀਤੀ

‘ਲੋਕ ਮਿਲਣੀ‘ ਪ੍ਰੋਗਰਾਮ ਦੌਰਾਨ CM ਮਾਨ ਨੇ ਘੇਰੇ ਵਿਰੋਧੀ

‘ਲੋਕ ਮਿਲਣੀ‘ ਪ੍ਰੋਗਰਾਮ ਦੌਰਾਨ ਜਨਤਾ ਦੇ ਰੂ-ਬ-ਰੂ ਹੁੰਦਿਆਂ ਸੀਐਮ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਧ੍ਰੋਹ ਕਮਾਇਆ ਹੈ ਅਤੇ ਆਪਣੇ ਸਿਆਸੀ ਲਾਹੇ ਲਈ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ, ਖਾਸ ਕਰਕੇ ਬਾਦਲ ਪਰਿਵਾਰ ਅਤੇ ਅਕਾਲੀ ਦਲ ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਫ਼ਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿਖੇ ਆਯੋਜਿਤ ‘ਲੋਕ ਮਿਲਣੀ‘ ਪ੍ਰੋਗਰਾਮ ਦੌਰਾਨ ਜਨਤਾ ਦੇ ਰੂ-ਬ-ਰੂ ਹੁੰਦਿਆਂ ਸੀਐਮ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਧ੍ਰੋਹ ਕਮਾਇਆ ਹੈ ਅਤੇ ਆਪਣੇ ਸਿਆਸੀ ਲਾਹੇ ਲਈ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਅਕਾਲੀ ਦਲ ਅਤੇ ਬਾਦਲ ਪਰਿਵਾਰ ‘ਤੇ ਲੱਗੇ ਵੱਡੇ ਆਰੋਪ

ਮੁੱਖ ਮੰਤਰੀ ਭਗਵੰਤ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬੁਰੀ ਤਰ੍ਹਾਂ ਘੇਰਿਆ ਅਤੇ ਕਿਹਾ ਜਦੋਂ ਦੇਸ਼ ਅਤੇ ਪੰਜਾਬ ਦਾ ਅੰਨਦਾਤਾ ਸੜਕਾਂ ‘ਤੇ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਸੀ, ਉਦੋਂ ਅਕਾਲੀਆਂ ਨੇ ਕੇਂਦਰ ਵਿੱਚ ਆਪਣੀ ਕੁਰਸੀ ਬਚਾਉਣ ਲਈ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਡਟ ਕੇ ਸਮਰਥਨ ਕੀਤਾ। ਸੀਐਮ ਮਾਨ ਮੁਤਾਬਕ, ਅਕਾਲੀ ਆਗੂਆਂ ਨੇ ਹਮੇਸ਼ਾ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਲਈ ਧਰਮ ਦਾ ਇਸਤੇਮਾਲ ਕੀਤਾ, ਜਿਸ ਲਈ ਪੰਜਾਬ ਦੇ ਲੋਕ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਓਹਨਾਂ ਕਿਹਾ ਕੇ ਅਕਾਲੀ ਦਲ ਦੇ ਰਾਜ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਕੋਹੜ ਵਧਿਆ-ਫੁੱਲਿਆ। ਸਰਕਾਰੀ ਗੱਡੀਆਂ ਰਾਹੀਂ ਨਸ਼ੇ ਦੀ ਸਪਲਾਈ ਹੁੰਦੀ ਰਹੀ ਅਤੇ ਲੱਖਾਂ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਹੋਈ।

ਗੁੜਗਾਓਂ ‘ਚ ਆਲੀਸ਼ਾਨ ਹੋਟਲ

ਸੀਐਮ ਮਾਨ ਨੇ ਸਵਾਲ ਚੁੱਕਿਆ ਕਿ ਖੁਦ ਨੂੰ ਕਿਸਾਨ ਦੱਸਣ ਵਾਲੇ ਆਗੂਆਂ ਕੋਲ ਬੱਸਾਂ ਦਾ ਇੰਨਾ ਵੱਡਾ ਕਾਫ਼ਲਾ ਅਤੇ ਗੁੜਗਾਓਂ ਵਿੱਚ ਆਲੀਸ਼ਾਨ ਹੋਟਲ ਕਿੱਥੋਂ ਆਏ? ਇਹ ਸਭ ਪੰਜਾਬ ਦੇ ਹਿੱਤਾਂ ਨੂੰ ਵੇਚ ਕੇ ਬਣਾਇਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੀ ਇਹ ਭਲੀਭਾਂਤ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਮੁਸੀਬਤ ਵਿੱਚ ਪਾ ਦੇਣਗੇ, ਇਸੇ ਲਈ ਉਨ੍ਹਾਂ ਨੇ ਸੁਖਬੀਰ ਨੂੰ ਕਦੇ ਸੂਬੇ ਦਾ ਮੁਖੀ (ਮੁੱਖ ਮੰਤਰੀ) ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਪੂਰੀ ਜ਼ਿੰਦਗੀ ਐਸ਼ੋ-ਆਰਾਮ ਵਿੱਚ ਲੰਘਾਈ ਹੈ, ਇਸ ਲਈ ਉਹ ਜ਼ਮੀਨੀ ਹਕੀਕਤਾਂ ਤੋਂ ਬਿਲਕੁਲ ਅਣਜਾਣ ਹਨ।

ਬੇਅਦਬੀ ‘ਤੇ ਘੇਰਿਆ

ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਜ਼ਿੰਮੇਵਾਰ ਲੋਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਜਨਤਕ ਤੌਰ ‘ਤੇ ਆਪਣਾ ਗੁਨਾਹ ਕਬੂਲਿਆ, ਪਰ ਬਾਅਦ ਵਿੱਚ ਆਪਣੀਆਂ ਸਿਆਸੀ ਇੱਛਾਵਾਂ ਲਈ ਫਿਰ ਯੂ-ਟਰਨ ਲੈ ਲਿਆ।

‘ਆਪ’ ਸਰਕਾਰ ਬਦਲ ਰਹੀ ਹੈ ਪੰਜਾਬ ਦੀ ਨੁਹਾਰ

ਜਿੱਥੇ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਬੇਰੁਜ਼ਗਾਰੀ, ਨਸ਼ਿਆਂ ਅਤੇ ਪਤਨ ਵੱਲ ਧੱਕਿਆ, ਉੱਥੇ ਹੀ ਮੌਜੂਦਾ ਆਮ ਆਦਮੀ ਪਾਰਟੀ (AAP) ਦੀ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਹੇਠ ਲਿਖੇ ਮੁੱਦਿਆਂ ‘ਤੇ ਕੇਂਦਰਿਤ ਹੈ:

 1. ਨਸ਼ਾ ਤਸਕਰਾਂ ਵਿਰੁੱਧ ਸਖ਼ਤ ਅਤੇ ਨਿਰਪੱਖ ਕਾਰਵਾਈ।

 2. ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਭਰਤੀਆਂ (ਨੌਕਰੀਆਂ)।

 3. ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਇਤਿਹਾਸਕ ਸੁਧਾਰ।

 4. ਔਰਤਾਂ ਦੇ ਹਿੱਤ ਲਈ ਵਿਸ਼ੇਸ਼ ਭਲਾਈ ਸਕੀਮਾਂ।

ਸੀਐਮ ਮਾਨ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਦਾ ਹਰ ਇੱਕ ਕਾਲਾ ਕਾਰਨਾਮਾ ਜਲਦ ਹੀ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ।

dalvir singh

Dalveer Singh is a Punjabi news writer with StudioX News, covering Canadian news and current affairs for Punjabi-speaking readers. He has over five years of experience in journalism, editing, and Punjabi-language content, including work as a sub-editor at Zee Media and covering breaking news and national events. He holds a Master's in Political Science and writes with a focus on accuracy, clarity, and the stories that matter to the Punjabi community in Canada.

Follow StudioX Punjabi News:

Read in other languages:

Related Stories