ਦੁਨੀਆ

Australia ‘ਚ ਗੁਰੂ ਘਰ ‘ਚ ਲੱਗੀ ਅੱਗ, ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

📷 ਗੁਰੂ ਘਰ ‘ਚ ਲੱਗੀ ਅੱਗ

Fire breaks out at a gurdwara in Australia: ਆਸਟ੍ਰੇਲੀਆ (Australia) ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫਾਇਰ ਫਾਈਟਰਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਜਾਂਚ ਕੀਤੀ ਜਾ ਰਹੀ ਹੈ।

ਐਤਵਾਰ ਰਾਤ ਕਰੀਬ 9:40 ਵਜੇ ਓਲਡ ਪੋਰਟ ਵੇਕਫੀਲਡ ਰੋਡ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਧਮਾਕਿਆਂ ਵਰਗੀਆਂ ਆਵਾਜ਼ਾਂ ਸੁਣਨ ਦੀ ਵੀ ਜਾਣਕਾਰੀ ਦਿੱਤੀ, ਜਦਕਿ ਇਮਾਰਤ ਦੀ ਛੱਤ ਦਾ ਵੱਡਾ ਹਿੱਸਾ ਢਹਿ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਕੰਟਰੀ ਫਾਇਰ ਸਰਵਿਸ, ਮੈਟਰੋਪੋਲੀਟਨ ਫਾਇਰ ਸਰਵਿਸ, ਦੱਖਣੀ ਆਸਟ੍ਰੇਲੀਆ ਪੁਲਿਸ ਅਤੇ ਹੋਰ ਐਮਰਜੈਂਸੀ ਏਜੰਸੀਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਕਰੀਬ 60 ਫਾਇਰ ਫਾਈਟਰਾਂ ਅਤੇ 20 ਅੱਗ ਬੁਝਾਊ ਗੱਡੀਆਂ ਦੀ ਮਦਦ ਨਾਲ ਤਿੰਨ ਤੋਂ ਚਾਰ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ ਅਤੇ ਇਸ ਨੂੰ ਨੇੜਲੇ ਇਲਾਕਿਆਂ ਤੱਕ ਫੈਲਣ ਤੋਂ ਰੋਕ ਲਿਆ ਗਿਆ। 

ਸਿੱਖ ਵਫ਼ਦ ਵੱਲੋਂ ਘਟਨਾ ਸਥਾਨ ਦਾ ਦੌਰਾ ਕਰਨ ਦੇ ਆਦੇਸ਼

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਗਿਆਨੀ ਕੁਲਦੀਪ ਸਿੰਘ ਗੜਗਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਸਰਦਾਰ ਦਲਜੀਤ ਸਿੰਘ ਨੂੰ ਗੁਰਦੁਆਰੇ ‘ਚ ਸਿੱਖ ਵਫ਼ਦ ਦੀ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਹ ਵਫ਼ਦ ਨੁਕਸਾਨ ਦੇ ਮੁਲਾਂਕਣ ਕਰਨ ਲਈ ਵਰਜੀਨੀਆ ‘ਚ ਗੁਰਦੁਆਰਾ ਦਸਮੇਸ਼ ਦਰਬਾਰ ਦਾ ਦੌਰਾ ਕਰੇਗਾ। ਇਸ ਦੌਰੇ ਦਾ ਮੁੱਖ ਉਦੇਸ਼ ਅੱਗ ਲੱਗਣ ਸਮੇਂ ਗੁਰਦੁਆਰੇ ਦੇ ਅੰਦਰ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਸਥਿਤੀ ਦਾ ਪਤਾ ਲਗਾਉਣਾ ਹੋਵੇਗਾ। ਨਿਰੀਖਣ ਪੂਰਾ ਕਰਨ ਤੋਂ ਬਾਅਦ ਵਫ਼ਦ ਅਕਾਲ ਤਖ਼ਤ ਸਾਹਿਬ ਨੂੰ ਇੱਕ ਵਿਸਤ੍ਰਿਤ ਰਿਪੋਰਟ ਸੌਂਪੇਗਾ।

ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਦੀ ਅਪੀਲ

ਜਥੇਦਾਰ ਨੇ ਦਲਜੀਤ ਸਿੰਘ ਨੂੰ ਇਹ ਵੀ ਹਿਦਾਇਤ ਕੀਤੀ ਕਿ ਉਹ ਘਟਨਾ ਬਾਰੇ ਪੂਰੀ ਜਾਣਕਾਰੀ ਇਕੱਠੀ ਕਰਨ ਲਈ ਆਸਟ੍ਰੇਲੀਆਈ (Australia) ਅਧਿਕਾਰੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਨ। ਇਸ ਦੇ ਨਾਲ ਹੀ ਨੁਕਸਾਨ ਬਾਰੇ ਅਕਾਲ ਤਖ਼ਤ ਸਕੱਤਰੇਤ ਨੂੰ ਇੱਕ ਵਿਆਪਕ ਰਿਪੋਰਟ ਤਿਆਰ ਕਰਕੇ ਸੌਂਪਣ ਲਈ ਕਿਹਾ ਗਿਆ ਹੈ।

ਸੁਰੱਖਿਆ ਤੇ ਪਾਰਦਰਸ਼ੀ ਜਾਂਚ ਦੀ ਮੰਗ

ਦੁਨੀਆ ਭਰ ਦੇ ਸਿੱਖ ਧਾਰਮਿਕ ਸੰਸਥਾਵਾਂ ਦੀ ਸੁਰੱਖਿਆ ‘ਤੇ ਚਿੰਤਾ ਪ੍ਰਗਟ ਕਰਦੇ ਹੋਏ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਨੇ ਬਹੁਤ ਸਾਰੇ ਦੇਸ਼ਾਂ ‘ਚ ਗੁਰਦੁਆਰੇ ਸਥਾਪਿਤ ਕੀਤੇ ਹਨ, ਜਿੱਥੇ ਵੀ ਭਾਈਚਾਰਾ ਵਸਿਆ ਹੈ ਉਨ੍ਹਾਂ ਨੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਨੇ ਵਰਜੀਨੀਆ ‘ਚ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਘਟਨਾ ਦੀ ਜਾਂਚ ਕਰਦੇ ਸਮੇਂ ਸ਼ਾਂਤ ਰਹਿਣ, ਸਬਰ ਰੱਖਣ ਤੇ ਚੜ੍ਹਦੀ ਕਲਾ ਦੀ ਭਾਵਨਾ ਬਣਾਈ ਰੱਖਣ।

ਹੋਰ ਖ਼ਬਰਾਂ: Canada By Election: 3 ਪਾਰਲੀਮਾਨੀ ਹਲਕਿਆਂ ‘ਚ 31 ਅਗਸਤ ਨੂੰ ਪੈਣਗੀਆਂ ਵੋਟਾਂ

dalvir singh

Dalveer Singh is a Punjabi news writer with StudioX News, covering Canadian news and current affairs for Punjabi-speaking readers. He has over five years of experience in journalism, editing, and Punjabi-language content, including work as a sub-editor at Zee Media and covering breaking news and national events. He holds a Master's in Political Science and writes with a focus on accuracy, clarity, and the stories that matter to the Punjabi community in Canada.

Follow StudioX Punjabi News:

Related Stories