Congress Protest: ਦੇਸ਼ ਵਿੱਚ ਲਗਾਤਾਰ ਗਰਮਾ ਰਹੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦਾ ਗੁੱਸਾ ਸੱਤਵੇਂ ਆਸਮਾਨ ‘ਤੇ ਹੈ। ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਵੱਡਾ ਪ੍ਰਦਰਸ਼ਨ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਵਿਸ਼ਾਲ (Congress Protest) ਮਾਰਚ ਕੱਢਿਆ।
ਇਸ ਪ੍ਰਦਰਸ਼ਨ ਦੌਰਾਨ ਕਾਂਗਰਸ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ। ਹਾਲਾਤ ਉਸ ਵੇਲੇ ਹੋਰ ਤਣਾਅਪੂਰਨ ਹੋ ਗਏ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਕਾਂਗਰਸੀ ਨੇਤਾ ਸੜਕਾਂ ‘ਤੇ ਹੀ ਧਰਨੇ (Congress Protest) ‘ਤੇ ਬੈਠ ਗਏ।
ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਵੀ ਸੜਕ ‘ਤੇ ਉੱਤਰੇ (Congress Protest)
ਇਸ ਵਿਰੋਧ ਪ੍ਰਦਰਸ਼ਨ ਦੀ ਖ਼ਾਸ ਗੱਲ ਇਹ ਰਹੀ ਕਿ ਇਸ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਅਤੇ ਪ੍ਰਮੁੱਖ ਆਗੂਆਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਾਂਗਰਸੀ ਆਗੂ ਸੜਕ ‘ਤੇ ਬੈਠ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦੇ ਨਜ਼ਰ ਆਏ।
ਸਥਿਤੀ ਨੂੰ ਵਿਗੜਦੀ ਦੇਖ ਕੇ ਦਿੱਲੀ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਨੇ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਹੋਰ ਪ੍ਰਮੁੱਖ ਨੇਤਾਵਾਂ ਨੂੰ ਜਬਰਨ ਫੜ ਕੇ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ ਆਗੂਆਂ ਨੂੰ ਪੁਲਿਸ ਬੱਸਾਂ ਵਿੱਚ ਬਿਠਾ ਕੇ ਲੈ ਗਈ।
ਰਾਹੁਲ ਗਾਂਧੀ ਦਾ ਸਰਕਾਰ ‘ਤੇ ਸਿੱਧਾ ਹਮਲਾ
ਵਿਰੋਧ ਪ੍ਰਦਰਸ਼ਨ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ (X) ‘ਤੇ ਪ੍ਰਦਰਸ਼ਨ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ। ਰਾਹੁਲ ਗਾਂਧੀ ਨੇ ਲਿਖਿਆ “ਅਸੀਂ ਕੱਲ੍ਹ ਨੌਜਵਾਨ ਵਿਦਿਆਰਥੀਆਂ ਵਿਰੁੱਧ ਹੋਈ ਬੇਰਹਿਮੀ ਬਾਰੇ ਜਵਾਬ ਮੰਗਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਹਾਂ। ਸਰਕਾਰ ਨਾ ਤਾਂ ਇਸ ਦੀ ਜ਼ਿੰਮੇਵਾਰੀ ਲੈਣਾ ਚਾਹੁੰਦੀ ਹੈ ਅਤੇ ਨਾ ਹੀ ਸੰਸਦ ਵਿੱਚ ਇਸ ‘ਤੇ ਬਹਿਸ ਕਰਨਾ ਚਾਹੁੰਦੀ ਹੈ। ਭਾਰਤ ਦੇ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ।”
ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਵਿਦਿਆਰਥੀ ਕਹਿ ਰਹੇ ਹਨ ਕਿ ਉਨ੍ਹਾਂ ਦਾ ਕੋਈ ਭਵਿੱਖ ਨਹੀਂ ਹੈ। ਪਰ ਇਸ ਸਰਕਾਰ ਦੇ ਮੰਤਰੀ ਕਹਿ ਰਹੇ ਹਨ ਕਿ ਉਹ ਉਨ੍ਹਾਂ ਦੀ ਕੁਰਸੀ ਨਹੀਂ ਜਾਵੇਗੀ। ਰਾਹੁਲ ਨੇ ਕਿਹਾ ਕਿ ਜਿਸ ਦੇਸ਼ ਵਿੱਚ ਵਿਦਿਆਰਥੀ ਆਪਣਾ ਭਵਿੱਖ ਗੁਆ ਜੇਣ ਅਤੇ ਮੰਤਰੀ ਕੁਰਸੀ ਨਾ ਛੱਡਣ, ਉੱਥੇ ਕੋਈ ਨਿਆਂ ਨਹੀਂ ਹੈ। ਰਾਹੁਲ ਨੇ ਕਿਹਾ ਕਿ ਸਰਕਾਰ ਜ਼ਿੰਮੇਵਾਰੀ ਨਹੀਂ ਲੈਣਾ ਚਾਹੁੰਦੀ। ਜਦੋਂ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਮੁੱਦਾ ਦੋਵਾਂ ਸਦਨਾਂ ਵਿੱਚ ਉਠਾਉਣਾ ਚਾਹੀਦਾ ਹੈ, ਸਰਕਾਰ ਜ਼ਿੰਮੇਵਾਰੀ ਨਹੀਂ ਲੈ ਰਹੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਲੱਗਦਾ ਹੈ ਕਿ ਸਿੱਖਿਆ ਪ੍ਰਣਾਲੀ ਨੂੰ ਕੁਝ ਵੱਡੇ ਕਾਰੋਬਾਰੀਆਂ ਅਤੇ ਇੱਕ ਸੰਸਥਾ ਨੇ ਪੂਰੀ ਤਰ੍ਹਾਂ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੁੱਦਾ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਹੋਇਆ ਹੈ ਅਤੇ ਸਿਰਫ਼ ਸਿੱਖਿਆ ਤੋਂ ਅੱਗੇ ਦੀ ਗੱਲ ਹੈ। ਪੂਰੇ ਭਾਰਤ ਦੇ ਵਿਦਿਆਰਥੀ ਕਹਿ ਰਹੇ ਹਨ ਕਿ ਉਨ੍ਹਾਂ ਦਾ ਦੇਸ਼ ਵਿੱਚ ਕੋਈ ਭਵਿੱਖ ਨਹੀਂ ਹੈ। ਇਹ ਇੱਕ ਜਾਇਜ਼ ਚਿੰਤਾ ਹੈ, ਅਤੇ ਸਰਕਾਰ ਨੂੰ ਸਾਹਮਣੇ ਤੋਂ ਆ ਕੇ ਜਵਾਬ ਦੇਣਾ ਚਾਹੀਦਾ ਹੈ।
ਮਿਲਣ ਪਹੁੰਚੇ ਜਿਤੇਂਦਰ ਸਿੰਘ
ਪ੍ਰਦਰਸ਼ਨ ਦੇ ਲਗਭਗ ਇੱਕ ਘੰਟੇ ਬਾਅਦ, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਪ੍ਰਦਰਸ਼ਨਕਾਰੀ ਕਾਂਗਰਸੀ ਆਗੂਆਂ ਨੂੰ ਮਿਲਣ ਲਈ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ। ਕੇਂਦਰੀ ਮੰਤਰੀ ਨੇ ਰਾਹੁਲ ਗਾਂਧੀ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਣਾਉਣ ਦੀ ਕੋਸ਼ਿਸ਼ ਕੀਤੀ, ਪਰ ਰਾਹੁਲ ਗਾਂਧੀ ਨੇ ਧਰਨਾ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ।
ਪੇਪਰ ਲੀਕ ਮਾਮਲਾ ਅਤੇ ਵਿਰੋਧੀ ਧਿਰ ਦਾ ਸਟੈਂਡ
ਪਿਛਲੇ ਕੁੱਝ ਸਮੇਂ ਤੋਂ ਦੇਸ਼ ਵਿੱਚ ਕਈ ਪ੍ਰਮੁੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਅਤੇ ਗੜਬੜੀਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਕਾਰਨ ਲੱਖਾਂ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ ਪਾਣੀ ਵਿੱਚ ਮਿਲ ਗਈ ਹੈ। ਵਿਰੋਧੀ ਧਿਰਾਂ ਦਾ ਦੋਸ਼ ਹੈ ਕਿ ਕੇਂਦਰੀ ਸਿੱਖਿਆ ਮੰਤਰਾਲਾ ਅਤੇ NTA ਪ੍ਰੀਖਿਆਵਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੇ ਹਨ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਜਦੋਂ ਤੱਕ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ ਅਤੇ ਇਸ ਪੂਰੇ ਘਪਲੇ ਦੀ ਨਿਰਪੱਖ ਜਾਂਚ ਨਹੀਂ ਹੁੰਦੀ, ਉਦੋਂ ਤੱਕ ਸੰਸਦ ਤੋਂ ਲੈ ਕੇ ਸੜਕਾਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।
Dalveer Singh is a Punjabi news writer with StudioX News, covering Canadian news and current affairs for Punjabi-speaking readers. He has over five years of experience in journalism, editing, and Punjabi-language content, including work as a sub-editor at Zee Media and covering breaking news and national events. He holds a Master's in Political Science and writes with a focus on accuracy, clarity, and the stories that matter to the Punjabi community in Canada.

