ਧਰਮ

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (01-11-2026)

Harnaik Singh Rathor

By Harnaik Singh Rathor

Founder & Editor-in-Chief, StudioX News

ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਅੱਜ 01-11-2026 ਦਾ ਮੁੱਖਵਾਕ (ਹੁਕਮਨਾਮਾ)। ਅੰਗ 684 · ਰਾਗੁ ਧਨਾਸਰੀ · Guru Arjan Dev Ji।

ਗੁਰਬਾਣੀ

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

ਜੀਵਨਾ ਹਰਿ ਜੀਵਨਾ ॥

ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

ਹਸਤੀ ਰਥ ਅਸੁ ਅਸਵਾਰੀ ॥

ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

ਮਨ ਤਨ ਅੰਤਰਿ ਚਰਨ ਧਿਆਇਆ ॥

ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਪੰਜਾਬੀ ਵਿਆਖਿਆ

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ

ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ

ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ

ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰ

ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ)

ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ

ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ)

ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹ

ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ

ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬।

English translation

Dhanaasaree, Fifth Mehla:

I am satisfied and satiated, eating the food of Truth.

With my mind, body and tongue, I meditate on the Naam, the Name of the Lord. ||1||

Life, spiritual life, is in the Lord.

Spiritual life consists of chanting the Lord's Name in the Saadh Sangat, the Company of the Holy. ||1||Pause||

He is dressed in robes of all sorts,

if he sings the Kirtan of the Lord's Glorious Praises, day and night. ||2||

He rides upon elephants, chariots and horses,

if he sees the Lord's Path within his own heart. ||3||

Meditating on the Lord's Feet, deep within his mind and body,

slave Nanak has found the Lord, the treasure of peace. ||4||2||56||

ਸਰੋਤ: ਗੁਰਬਾਣੀ ਅਤੇ ਅਰਥ BaniDB ਤੋਂ; ਅਧਿਕਾਰਤ ਹੁਕਮਨਾਮਾ SGPC। ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਿਹ।

Avatar photo

Harnaik Singh Rathor is the Founder, Publisher, and Editor-in-Chief of StudioX News Canada, Canada's multilingual digital news network serving multilingual diaspora communities across Canada. With a background in media production, public relations, and multicultural communications, he founded StudioX Film and TV Corporation to bridge the gap between mainstream Canadian media and the country's diverse immigrant communities. He is a member of the Canadian Association of Journalists (CAJ), RTDNA Canada, CPRS Vancouver, NEPMCC, and the Canadian Freelance Union (Unifor). Based in Surrey, British Columbia. | LinkedIn: https://www.linkedin.com/in/harnaiksinghrathor/ | Muck Rack: https://muckrack.com/harnaiksinghrathor | Email: editor@studioxnews.ca

Follow StudioX Punjabi News:

Related Stories