ਰਾਜਨੀਤੀ

Punjab Congress ਦੀ ਮੀਟਿੰਗ ‘ਚ ਮੁੜ ਘਮਾਸਾਨ! ਲੱਗੇ ਚੰਨੀ ਲਿਆਓ ਦੇ ਨਾਅਰੇ

📷 ਕਾਂਗਰਸ ਦੀ ਮੀਟਿੰਗ 'ਚ ਮੁੜ ਛਿੜਿਆ ਘਮਾਸਾਨ

Punjab Congress: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਜੋਂ ਪੰਜਾਬ ਕਾਂਗਰਸ (Punjab Congress) ਵੱਲੋਂ ਸ਼ੁਰੂ ਕੀਤੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਦੌਰਾਨ ਪਾਰਟੀ ਅੰਦਰਲੀ ਅੰਦਰੂਨੀ ਗੁੱਟਬਾਜ਼ੀ ਇੱਕ ਵਾਰ ਫਿਰ ਸ਼ਰੇਆਮ ਸੜਕਾਂ ਅਤੇ ਮੰਚਾਂ ‘ਤੇ ਸਾਹਮਣੇ ਆ ਗਈ ਹੈ। ਐਤਵਾਰ ਨੂੰ ਬਰਨਾਲਾ ਵਿਖੇ ਆਯੋਜਿਤ ਕੀਤੀ ਗਈ ਕਾਂਗਰਸ(Punjab Congress) ਦੀ ਅਹਿਮ ਮੀਟਿੰਗ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ, ਜਦੋਂ ਮੀਟਿੰਗ ਸ਼ੁਰੂ ਹੁੰਦਿਆਂ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ‘ਚੰਨੀ ਜ਼ਿੰਦਾਬਾਦ’ ਅਤੇ ‘ਚੰਨੀ ਲਿਆਓ, ਕਾਂਗਰਸ ਬਚਾਓ’ ਦੇ ਜੋਰਦਾਰ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।

ਇਹ ਹੰਗਾਮਾ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੌਜੂਦਗੀ ਵਿੱਚ ਹੋਇਆ, ਜਿਸ ਨਾਲ ਪਾਰਟੀ ਲੀਡਰਸ਼ਿਪ ਲਈ ਅਸੁਖਾਵੀਂ ਸਥਿਤੀ ਪੈਦਾ ਹੋ ਗਈ।

Punjab Congress ਦੀ ਮੀਟਿੰਗ ਸ਼ੁਰੂ ਹੁੰਦੇ ਹੀ ਤਣਾਅਪੂਰਨ ਮਾਹੌਲ

ਬਰਨਾਲਾ ਵਿਖੇ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਪਾਰਟੀ ਕੇਡਰ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਹ ਬੈਠਕ ਬੁਲਾਈ ਗਈ ਸੀ। ਮੀਟਿੰਗ ਵਿੱਚ ਪੰਜਾਬ ਇੰਚਾਰਜ ਭੂਪੇਸ਼ ਬਘੇਲ, ਪ੍ਰਧਾਨ ਰਾਜਾ ਵੜਿੰਗ, ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ‘ਕਾਲਾ ਢਿੱਲੋਂ’, ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਆਗੂ ਬੀਬੀ ਰਜ਼ੀਆ ਸੁਲਤਾਨਾ ਸਮੇਤ ਕਈ ਦਿਗਜ਼ ਨੇਤਾ ਮੰਚ ‘ਤੇ ਬਿਰਾਜਮਾਨ ਸਨ।

ਜਿਵੇਂ ਹੀ ਸਮਾਗਮ ਦੀ ਰਸਮੀ ਸ਼ੁਰੂਆਤ ਹੋਈ, ਪਾਰਟੀ ਦੇ ਹੀ ਇੱਕ ਧੜੇ ਅਤੇ ਚਰਨਜੀਤ ਸਿੰਘ ਚੰਨੀ ਦੇ ਹਮਾਇਤੀਆਂ ਨੇ ਮੰਚ ਦੇ ਸਾਹਮਣੇ ਆ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਮਰਥਕਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਕਾਂਗਰਸ (Punjab Congress) ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਚਰਨਜੀਤ ਸਿੰਘ ਚੰਨੀ ਦੀ ਲੀਡਰਸ਼ਿਪ ਬਹੁਤ ਜ਼ਰੂਰੀ ਹੈ। ਕੁਝ ਸਮੇਂ ਲਈ ਪੂਰੇ ਹਾਲ ਵਿੱਚ ਹਫੜਾ-ਦਫੜੀ ਮਚ ਗਈ ਅਤੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਹਾਲਾਂਕਿ, ਬਾਅਦ ਵਿੱਚ ਸੀਨੀਅਰ ਆਗੂਆਂ ਦੇ ਦਖਲ ਤੋਂ ਬਾਅਦ ਵਰਕਰਾਂ ਨੂੰ ਸ਼ਾਂਤ ਕਰਵਾ ਕੇ ਬਿਠਾਇਆ ਗਿਆ।

ਮੰਚ ਤੋਂ ਅਨੁਸ਼ਾਸਨ ਦੀ ਅਪੀਲ

ਹੰਗਾਮੇ ਤੋਂ ਬਾਅਦ ਪਾਰਟੀ ਦੇ ਉੱਚ ਆਗੂਆਂ ਨੇ ਮੰਚ ਤੋਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਅਨੁਸ਼ਾਸਨ ਕਾਇਮ ਰੱਖਣ ਦੀ ਸਖ਼ਤ ਹਦਾਇਤ ਦਿੱਤੀ। ਕਾਂਗਰਸੀ ਲੀਡਰਸ਼ਿਪ ਨੇ ਕਿਹਾ ਕਿ ਪਾਰਟੀ 2027 ਦੀਆਂ ਚੋਣਾਂ ਲਈ ਇੱਕਜੁੱਟ ਹੋ ਕੇ ਅੱਗੇ ਵਧ ਰਹੀ ਹੈ, ਪਰ ਕੁੱਝ ਤੱਤ ਜਾਣਬੁੱਝ ਕੇ ਪਾਰਟੀ ਦਾ ਮਾਹੌਲ ਖਰਾਬ ਕਰਨ ਅਤੇ ਅਨੁਸ਼ਾਸਨਹੀਣਤਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਦਾਅਵਾ ਕੀਤਾ ਕਿ ਸਾਰੇ ਆਗੂ ਅਤੇ ਵਰਕਰ ਇੱਕਜੁੱਟ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੂਰੇ ਬਹੁਮਤ ਨਾਲ ਵਾਪਸੀ ਕਰੇਗੀ।

ਸੰਗਰੂਰ ਅਤੇ ਪਟਿਆਲਾ ਤੋਂ ਬਾਅਦ ਹੁਣ ਬਰਨਾਲਾ ‘ਚ ਛਿੜਿਆ ਕਲੇਸ਼

ਪੰਜਾਬ ਕਾਂਗਰਸ ਵਿੱਚ ਗੁੱਟਬਾਜ਼ੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸੰਗਰੂਰ ਅਤੇ ਪਟਿਆਲਾ ਵਿੱਚ ਆਯੋਜਿਤ ਕੀਤੇ ਗਏ ਪਾਰਟੀ ਪ੍ਰੋਗਰਾਮਾਂ ਦੌਰਾਨ ਚਰਨਜੀਤ ਚੰਨੀ ਅਤੇ ਰਾਜਾ ਵੜਿੰਗ ਦੇ ਗੁੱਟ ਆਹਮੋ-ਸਾਹਮਣੇ ਆ ਚੁੱਕੇ ਹਨ। ਪਟਿਆਲਾ ਵਿਖੇ ਹੋਏ ਪ੍ਰੋਗਰਾਮ ਦੌਰਾਨ ਵੀ ਚੰਨੀ ਸਮਰਥਕਾਂ ਨੇ ਪ੍ਰਧਾਨ ਰਾਜਾ ਵੜਿੰਗ ਦੀ ਮੌਜੂਦਗੀ ਦਾ ਵਿਰੋਧ ਕੀਤਾ ਸੀ ਅਤੇ ਚੰਨੀ ਦੇ ਹੱਕ ਵਿੱਚ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ।

ਸੰਗਰੂਰ ਵਿੱਚ ਵੀ ਪਾਰਟੀ ਵਰਕਰਾਂ ਵਿਚਕਾਰ ਆਪਸੀ ਖਿੱਚਤਾਣ ਅਤੇ ਝੜਪ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ। ਲਗਾਤਾਰ ਤਿੰਨ ਜ਼ਿਲ੍ਹਿਆਂ ਵਿੱਚ ਹੋਈਆਂ ਇਹਨਾਂ ਘਟਨਾਵਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਕਾਂਗਰਸ (Punjab Congress) ਦੀ ਅੰਦਰੂਨੀ ਲੜਾਈ ਹੁਣ ਬੰਦ ਕਮਰਿਆਂ ਤੋਂ ਬਾਹਰ ਨਿਕਲ ਕੇ ਜਨਤਕ ਮੰਚਾਂ ‘ਤੇ ਪਹੁੰਚ ਚੁੱਕੀ ਹੈ।

ਚੰਨੀ ਅਤੇ ਰੰਧਾਵਾ ਧੜੇ ਨੇ ਬਘੇਲ ਦੇ ਦੌਰੇ ਤੋਂ ਬਣਾਈ ਦੂਰੀ

ਇਸ ਪੂਰੇ ਵਿਵਾਦ ਪਿੱਛੇ ਮੁੱਖ ਕਾਰਨ ਪਾਰਟੀ ਦੇ ਸੀਨੀਅਰ ਲੀਡਰਾਂ ਵਿਚਕਾਰ ਤਾਲਮੇਲ ਦੀ ਘਾਟ ਨੂੰ ਮੰਨਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਦੇ ਇਸ ਪੰਜਾਬ ਦੌਰੇ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਹੋਈ ਹੈ।

‘ਹਰ ਬੂਥ ਕਾਂਗਰਸ ਮਜ਼ਬੂਤ’ ਅਭਿਆਨ ਮੁੱਖ ਤੌਰ ‘ਤੇ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ। ਪਰ ਚੰਨੀ ਅਤੇ ਰੰਧਾਵਾ ਸਮੇਤ ਉਨ੍ਹਾਂ ਦੇ ਸਮਰਥਕ ਨੇਤਾਵਾਂ ਦੀ ਗੈਰ-ਹਾਜ਼ਰੀ ਇਹ ਦਰਸਾਉਂਦੀ ਹੈ ਕਿ ਪਾਰਟੀ ਅੰਦਰ ਸਭ ਕੁਝ ਠੀਕ ਨਹੀਂ ਚੱਲ ਰਿਹਾ।

Punjab Congress ਲਈ ਵੱਡੀ ਚੁਣੌਤੀ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਅਜੇ ਸਮਾਂ ਹੈ, ਪਰ ਕਾਂਗਰਸ ਹੁਣੇ ਤੋਂ ਹੀ ਜ਼ਮੀਨੀ ਪੱਧਰ ‘ਤੇ ਖੁਦ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਜਿਸ ਤਰ੍ਹਾਂ ਹਰ ਜ਼ਿਲ੍ਹੇ ਦੀ ਮੀਟਿੰਗ ਵਿੱਚ ਨਾਅਰੇਬਾਜ਼ੀ ਅਤੇ ਗੁੱਟਬਾਜ਼ੀ ਦੇ ਦ੍ਰਿਸ਼ ਦੇਖਣ ਨੂੰ ਮਿਲ ਰਹੇ ਹਨ, ਇਹ ਪਾਰਟੀ ਹਾਈਕਮਾਨ ਲਈ ਚਿੰਤਾ ਦਾ ਦਾ ਵਿਸ਼ਾ ਬਣਿਆ ਹੋਇਆ ਹੈ। ਜੇਕਰ ਪੰਜਾਬ ਕਾਂਗਰਸ (Punjab Congress) ਦੀ ਲੀਡਰਸ਼ਿਪ ਸਮੇਂ ਰਹਿੰਦੇ ਇਸ ਆਪਸੀ ਫੁੱਟ ਅਤੇ ਗੁੱਟਬਾਜ਼ੀ ਨੂੰ ਖਤਮ ਕਰਨ ਵਿੱਚ ਨਾਕਾਮ ਰਹਿੰਦੀ ਹੈ, ਤਾਂ 2027 ਦੀ ਚੋਣ ਮੁਹਿੰਮ ‘ਤੇ ਇਸ ਦਾ ਡੂੰਘਾ ਅਸਰ ਪੈਣਾ ਤੈਅ ਹੈ।

ਹੋਰ ਖ਼ਬਰਾਂ: US-Iran Deal: ਈਰਾਨ ਸਮਝੌਤੇ ‘ਤੇ ਬਣੀ ਸਹਿਮਤੀ, ਪੂਰੀ ਤਰ੍ਹਾਂ ਖੁੱਲ੍ਹੇਗਾ ਹੋਰਮੁਜ਼!

dalvir singh

Dalveer Singh is a Punjabi news writer with StudioX News, covering Canadian news and current affairs for Punjabi-speaking readers. He has over five years of experience in journalism, editing, and Punjabi-language content, including work as a sub-editor at Zee Media and covering breaking news and national events. He holds a Master's in Political Science and writes with a focus on accuracy, clarity, and the stories that matter to the Punjabi community in Canada.

Follow StudioX Punjabi News:

Related Stories