ਰਾਜਨੀਤੀ

Raghav Chadha ਦਾ ਵੱਡਾ ਬਿਆਨ, ਪੰਜਾਬ ‘ਚ 7 ਪ੍ਰੀਖਿਆਵਾਂ ‘ਚ ਹੋਈਆਂ ਗੜਬੜੀਆਂ

📷 ਰਾਜ ਸਭਾ ਵਿੱਚ ਰਾਘਵ ਚੱਢਾ ਨੇ ਪੰਜਾਬ ਦੀ AAP ਸਰਕਾਰ 'ਤੇ ਸਾਧਿਆ ਨਿਸ਼ਾਨਾ

ਦੇਸ਼ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੇਪਰ ਲੀਕ ਅਤੇ ਭਰਤੀ ਪ੍ਰੀਖਿਆਵਾਂ ਵਿੱਚ ਹੁੰਦੀਆਂ ਗੜਬੜੀਆਂ ਵਿਰੁੱਧ ਲਿਆਂਦੇ ਗਏ ‘ਪਬਲਿਕ ਐਗਜ਼ਾਮੀਨੇਸ਼ਨ (ਪ੍ਰੀਵੈਂਸ਼ਨ ਆਫ ਅਨਫੇਅਰ ਮੀਨਜ਼) ਅਮੈਂਡਮੈਂਟ ਬਿਲ’ ‘ਤੇ ਬਹਿਸ ਦੌਰਾਨ ਵੱਡਾ ਰਾਜਨੀਤਿਕ ਹੰਗਾਮਾ ਦੇਖਣ ਨੂੰ ਮਿਲਿਆ। ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਬਹਿਸ ਵਿੱਚ ਹਿੱਸਾ ਲੈਂਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਚੱਢਾ (Raghav Chadha) ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਘੱਟੋ-ਘੱਟ 7 ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਵੱਡੀਆਂ ਗੜਬੜੀਆਂ, ਧਾਂਦਲੀਆਂ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਵਾਪਰੀਆਂ ਹਨ।

ਸੰਸਦ ਵਿੱਚ ਆਪਣੇ ਸੰਬੋਧਨ ਦੌਰਾਨ ਰਾਘਵ ਚੱਢਾ (Raghav Chadha) ਨੇ ਪੰਜਾਬ ਦੀਆਂ ਵੱਖ-ਵੱਖ ਪ੍ਰੀਖਿਆਵਾਂ ਵਿੱਚ ਹੋਈਆਂ ਅਨਿਯਮਿਤਤਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਇੱਕ ਸੰਗਠਿਤ ਗੈਂਗ ਅਤੇ ਗ੍ਰੋਹ ਸਰਕਾਰੀ ਨੌਕਰੀਆਂ ਦੀ ਆਸ ਲਗਾਈ ਬੈਠੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਪੰਜਾਬ ਦੇ ਰਾਜਨੀਤਿਕ ਗਲਿਆਰਿਆਂ ਦੇ ਨਾਲ-ਨਾਲ ਕੇਂਦਰੀ ਰਾਜਨੀਤੀ ਵਿੱਚ ਵੀ ਨਵੀਂ ਚਰਚਾ ਛੇੜ ਦਿੱਤੀ ਹੈ।

ਪੰਜਾਬ ਫਾਰਮੇਸੀ ਅਫਸਰ ਪ੍ਰੀਖਿਆ ਵਿੱਚ ਧਾਂਦਲੀ 

ਰਾਘਵ ਚੱਢਾ (Raghav Chadha) ਨੇ ਆਪਣੇ ਭਾਸ਼ਣ ਦੌਰਾਨ ਵਿਸ਼ੇਸ਼ ਤੌਰ ‘ਤੇ 19 ਜੁਲਾਈ ਨੂੰ ਹੋਈ ਪੰਜਾਬ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੌਰਾਨ ਉਮੀਦਵਾਰਾਂ ਨੂੰ ਹਾਈ-ਟੈਕ ਬਲੂਟੁੱਥ ਡਿਵਾਈਸਾਂ ਰਾਹੀਂ ਲਾਈਵ ਨਕਲ ਕਰਵਾਈ ਗਈ ਸੀ।

ਉਨ੍ਹਾਂ ਨੇ ਸਦਨ ਨੂੰ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੇ ਅੰਦਰ ਨਕਲ ਕਰਵਾਉਣ ਅਤੇ ਸਰਕਾਰੀ ਨੌਕਰੀ ਦਿਵਾਉਣ ਦੇ ਨਾਂ ‘ਤੇ ਚੀਟਿੰਗ ਸਿੰਡੀਕੇਟ ਵਲੋਂ ਪ੍ਰਤੀ ਉਮੀਦਵਾਰ 13-13 ਲੱਖ ਰੁਪਏ ਤੱਕ ਵਸੂਲੇ ਗਏ। ਚੱਢਾ (Raghav Chadha) ਨੇ ਕਿਹਾ ਕਿ ਇਹ ਕੋਈ ਇੱਕਲਾ ਮਾਮਲਾ ਨਹੀਂ ਹੈ, ਬਲਕਿ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਲਗਾਤਾਰ ਕਈ ਪ੍ਰੀਖਿਆਵਾਂ ਵਿੱਚ ਇਸੇ ਤਰ੍ਹਾਂ ਦੀਆਂ ਗੜਬੜੀਆਂ ਦੇ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਲੱਖਾਂ ਮਿਹਨਤੀ ਪ੍ਰੀਖਿਆਰਥੀਆਂ ਦਾ ਮਨੋਬਲ ਟੁੱਟਿਆ ਹੈ।

NEET ਮਾਮਲੇ ‘ਤੇ Raghav Chadha ਨੇ ਤੋੜੀ ਚੁੱਪੀ  

ਸੰਸਦ ‘ਚ ਬੋਲਦਿਆਂ ਰਾਘਵ ਚੱਢਾ (Raghav Chadha) ਨੇ NEET ਪੇਪਰ ਲੀਕ ਮੁੱਦੇ ‘ਤੇ ਆਪਣੀ ਪੁਰਾਣੀ ਚੁੱਪੀ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਸ਼ੁਭਚਿੰਤਕ ਅਤੇ ਮੀਡੀਆ ਵਾਲੇ ਉਨ੍ਹਾਂ ਨੂੰ ਪੁੱਛਦੇ ਸਨ ਕਿ ਉਹ NEET ਮੁੱਦੇ ‘ਤੇ ਕਿਉਂ ਨਹੀਂ ਬੋਲ ਰਹੇ।

ਇਸਦਾ ਜਵਾਬ ਦਿੰਦਿਆਂ ਚੱਢਾ ਨੇ ਕਿਹਾ ਕਿ “ਜਦੋਂ ਮੈਂ ਵਿਰੋਧੀ ਧਿਰ ਵਿੱਚ ਬੈਠਦਾ ਸੀ, ਉਦੋਂ ਸਵਾਲ ਪੁੱਛਣਾ ਮੇਰਾ ਸਭ ਤੋਂ ਵੱਡਾ ਹਥਿਆਰ ਹੁੰਦਾ ਸੀ। ਪਰ ਅੱਜ ਮੈਂ ਸੱਤਾ ਪੱਖ ‘ਚ ਹਾਂ, ਇਸ ਲਈ ਸਮੱਸਿਆਵਾਂ ਦਾ ਪੱਕਾ ਹੱਲ ਕੱਢਣਾ ਮੇਰੀ ਜ਼ਿੰਮੇਵਾਰੀ ਹੈ। ਮੈਂ ਸਿਰਫ਼ ਟੀਵੀ ਚੈਨਲਾਂ ‘ਤੇ ਸੁਰਖੀਆਂ ਬਣਾਉਣ ਲਈ ਬਿਆਨਬਾਜ਼ੀ ਨਹੀਂ ਕਰਨਾ ਚਾਹੁੰਦਾ ਸੀ, ਬਲਕਿ ਮੈਂ ਉਸ ਦਿਨ ਦਾ ਇੰਤਜ਼ਾਰ ਕਰ ਰਿਹਾ ਸੀ ਜਦੋਂ ਅਸੀਂ ਦੇਸ਼ ਦੇ ਸਿਸਟਮ ਨੂੰ ਠੀਕ ਕਰਨ ਲਈ ਕੋਈ ਠੋਸ ਸੁਧਾਰ ਅਤੇ ਕਾਨੂੰਨ ਲਿਆ ਸਕੀਏ।”

ਉਨ੍ਹਾਂ ਕਿਹਾ ਕਿ ਪੇਪਰ ਲੀਕ ਵਰਗੀ ਗੰਭੀਰ ਬੀਮਾਰੀ ਦਾ ਇਲਾਜ ਮੀਡੀਆ ਬਾਈਟਾਂ ਨਾਲ ਨਹੀਂ ਹੋ ਸਕਦਾ, ਇਸ ਲਈ ਇੱਕ ਮਜ਼ਬੂਤ ਸੰਸਥਾਗਤ ਢਾਂਚਾ ਬਣਾਉਣਾ ਜ਼ਰੂਰੀ ਸੀ, ਜੋ ਕਿ ਕੇਂਦਰ ਸਰਕਾਰ ਇਸ ਨਵੇਂ ਬਿੱਲ ਰਾਹੀਂ ਲੈ ਕੇ ਆਈ ਹੈ।

ਵਿਦਿਆਰਥੀਆਂ ਦੇ ਗੁੱਸੇ ਨੂੰ ਦੱਸਿਆ ਜਾਇਜ਼

ਰਾਘਵ ਚੱਢਾ (Raghav Chadha) ਨੇ NEET ਅਤੇ ਹੋਰ ਪ੍ਰੀਖਿਆਵਾਂ ਦੇ ਲੀਕ ਹੋਣ ਕਾਰਨ ਪ੍ਰੇਸ਼ਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਦਰਦ ਨੂੰ ਸਮਝਦਿਆਂ ਕਿਹਾ ਕਿ ਦੇਸ਼ ਦੇ ਲੱਖਾਂ ਬੱਚੇ ਕੋਟਾ, ਦਿੱਲੀ ਅਤੇ ਹੋਰ ਵੱਡੇ ਸ਼ਹਿਰਾਂ ਵਿੱਚ ਜਾ ਕੇ ਆਪਣੀ ਸਮਾਜਿਕ ਅਤੇ ਪਰਿਵਾਰਕ ਜ਼ਿੰਦਗੀ ਦਾ ਤਿਆਗ ਕਰਦੇ ਹਨ। ਉਨ੍ਹਾਂ ਦੇ ਮਾਪੇ ਆਪਣੀ ਮਿਹਨਤ ਦੀ ਕਮਾਈ ਕੋਚਿੰਗ ਸੈਂਟਰਾਂ ਦੀਆਂ ਫੀਸਾਂ ‘ਤੇ ਖਰਚ ਕਰਦੇ ਹਨ।

ਚੱਢਾ (Raghav Chadha) ਨੇ ਕਿਹਾ ਕਿ “ਨੌਜਵਾਨਾਂ ਦਾ ਗੁੱਸਾ, ਉਨ੍ਹਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦਾ ਦਰਦ ਪੂਰੀ ਤਰ੍ਹਾਂ ਜਾਇਜ਼ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਰਪ੍ਰਸਤ (Guardian) ਵਾਂਗ ਵਿਦਿਆਰਥੀਆਂ ਦੀਆਂ ਤਕਲੀਫ਼ਾਂ ਨੂੰ ਸੁਣਿਆ ਅਤੇ ਤੁਰੰਤ ਕਾਰਵਾਈ ਕੀਤੀ।”

ਉਨ੍ਹਾਂ ਦੱਸਿਆ ਕਿ NEET ਮਾਮਲੇ ਵਿੱਚ 75 ਦਿਨਾਂ ਦੇ ਅੰਦਰ ਫਾਸਟ-ਟ੍ਰੈਕ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਗਈ ਅਤੇ ਜਾਂਚ ਨੂੰ ਲਮਕਣ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ, ਭਵਿੱਖ ਵਿੱਚ NEET ਪ੍ਰੀਖਿਆਵਾਂ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ OMR ਸ਼ੀਟਾਂ ਦੀ ਥਾਂ ‘ਤੇ ਕੰਪਿਊਟਰ-ਬੇਸਡ (Computer-Based) ਪ੍ਰੀਖਿਆ ਪ੍ਰਣਾਲੀ ਲਾਗੂ ਕਰਨ ਦਾ ਅਹਿਮ ਫੈਸਲਾ ਲਿਆ ਗਿਆ ਹੈ।

ਸੰਸਦ ਵਿੱਚ ਰਾਘਵ ਚੱਢਾ ਵਲੋਂ ਪੰਜਾਬ ਦੀ ਆਪ ਸਰਕਾਰ ‘ਤੇ ਲਗਾਏ ਗਏ 7 ਪ੍ਰੀਖਿਆਵਾਂ ‘ਚ ਗੜਬੜੀ ਦੇ ਦੋਸ਼ਾਂ ਤੋਂ ਬਾਅਦ ਸੂਬੇ ਦੀ ਸਿਆਸਤ ਹੋਰ ਗਰਮਾ ਗਈ ਹੈ। ਵਿਰੋਧੀ ਧਿਰਾਂ ਵਲੋਂ ਵੀ ਹੁਣ ਪੰਜਾਬ ਸਰਕਾਰ ਤੋਂ ਇਨ੍ਹਾਂ ਭਰਤੀ ਪ੍ਰੀਖਿਆਵਾਂ ਦੀ ਨਿਸ਼ਪੱਖ ਜਾਂਚ ਅਤੇ ਜਵਾਬਦੇਹੀ ਦੀ ਮੰਗ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ: Canada ‘ਚ ਵਿਦਿਆਰਥੀਆਂ ‘ਤੇ ਲਟਕੀ ਡਿਪੋਰਟ ਦੀ ਤਲਵਾਰ, ਵਰਕ ਪਰਮਿਟ ਅਰਜ਼ੀਆਂ ਰੱਦ

dalvir singh

Dalveer Singh is a Punjabi news writer with StudioX News, covering Canadian news and current affairs for Punjabi-speaking readers. He has over five years of experience in journalism, editing, and Punjabi-language content, including work as a sub-editor at Zee Media and covering breaking news and national events. He holds a Master's in Political Science and writes with a focus on accuracy, clarity, and the stories that matter to the Punjabi community in Canada.

Follow StudioX Punjabi News:

Related Stories